ਕਾਂਗਰਸ ਸਰਕਾਰ ਕਰੇਗੀ ਕਿਸਾਨਾਂ ਦੇ ਕਰਜ਼ੇ ਮੁਆਫ਼: ਕੈਪਟਨ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਸੂਬੇ ਵਿੱਚ ਹਰ ਪਰਿਵਾਰ ਦੇ ਇੱਕ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਉਨ੍ਹਾਂ ਦੇ ਸਰਕਾਰੀ ਬੈਂਕਾਂ, ਨੈਸ਼ਨਲਾਈਜ਼ ਬੈਂਕਾਂ ਅਤੇ ਆੜ੍ਹਤੀਆਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ।
ਇੱਥੋਂ ਦੀ ਅਨਾਜ ਮੰਡੀ ਵਿੱਚ ਕਾਂਗਰਸ ਪਾਰਟੀ ਵੱਲੋਂ ਕਰਵਾਏ ਗਏ ‘ਹਲਕੇ ਵਿੱਚ ਕੈਪਟਨ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕਰਵਾਏ ਗਏ ਸਮਾਗਮ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਮਜ਼ਦੂਰਾਂ ਨੂੰ ਪੰਜ ਮਰਲੇ ਦੇ ਪਲਾਟਾਂ ਵਿੱਚ ਮਕਾਨ ਬਣਾ ਕੇ ਦਿੱਤੇ ਜਾਣਗੇ। ਉਨ੍ਹਾਂ ਪੰਜਾਬ ਵਿੱਚ ਮੈਡੀਕਲ ਹੈਲਥ, ਮੈਡੀਕਲ ਐਜੂਕੇਸ਼ਨ ਅਤੇ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ‘ਤੇ ਸੁਧਾਰ ਕਰਨ ਦਾ ਵਾਅਦਾ ਕੀਤਾ ਜਾਵੇ ਗਾ।
ਓਹਨਾਂ ਨੇ ਕਿਹਾ ਕਿ ਨਸ਼ਿਆਂ ਦੇ ਕਾਰਨ ਪੰਜਾਬ ਦੇ ਨੌਜਵਾਨਾ ਨੂੰ ਬਰਬਾਦ ਕਰਨ ਵਾਲੇ ਅਤੇ ਕਿਸਾਨਾਂ ਨੂੰ ਘਟੀਆ ਬੀਜ ਤੇ ਕੀਟਨਾਸ਼ਕ ਦੇਣ ਵਾਲੇ ਸੱਤਾਧਾਰੀ ਪਾਰਟੀ ਦੇ ਮੰਤਰੀਆਂ ਨੂੰ ਸਰਕਾਰ ਬਣਦਿਆਂ ਹੀ ਜੇਲ੍ਹਾਂ ਵਿੱਚ ਡੱਕ ਦਿੱਤਾ ਗਏ ਸੀ । ਕੈਪਟਨ ਨੇ ਕਿਹਾ ਕਿ ਪੰਜਾਬ ਵਿੱਚ ਕੀਤੀ ਧੱਕੇਸ਼ਾਹੀ, ਬੇਇਨਸਾਫ਼ੀ ਅਤੇ ਭ੍ਰਿਸ਼ਟਾਚਾਰ ਕਾਰਨ ਲੋਕਾਂ ਦੇ ਗੁੱਸੇ ਤੋਂ ਡਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਪ੍ਰਧਾਨ ਮੰਤਰੀ ਦੇ ਪੱਧਰ ਦੀ ਸਕਿਓਰਿਟੀ ਅਤੇ ਸੁਖਬੀਰ ਸਿੰਘ ਬਾਦਲ ਤੇ ਮਜੀਠੀਏ ਲਈ ਜ਼ੈੱਡ ਪਲੱਸ ਸਕਿਓਰਿਟੀ ਦੀ ਮੰਗ ਕੀਤੀ ਹੈ।
ਕੈਪਟਨ ਨੇ ਆਮ ਆਦਮੀ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਬਾਹਰਲੇ ਲੋਕਾਂ ਦੇ ਪੰਜਾਬ ਵਿੱਚ ਰਾਜ ਕਰਨ ਦੇ ਸੁਪਨੇ ਪੂਰੇ ਨਹੀਂ ਹੋਣਗੇ। ਓਹਨਾਂ ਨੇ ਕਿਹਾ ਕਿ ਕੇਜਰੀਵਾਲ ਹਰਿਆਣਾ ਦੇ ਹਨ, ਜਿਸ ਕਰਕੇ ਪੰਜਾਬ ਦੇ ਪਾਣੀਆਂ ਬਾਰੇ ਉਸ ਦੀ ਨੀਤੀ ਦੋਗਲੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਵਿੱਚ 52 ਬਾਹਰਲੇ ਆਗੂ ਭੇਜੇ ਹੋਏ ਨੇ , ਜਿਨ੍ਹਾਂ ਨੂੰ ਸੂਬੇ ਦੇ ਸੱਭਿਆਚਾਰ ਅਤੇ ਲੋਕਾਂ ਦੇ ਦਰਦਾਂ ਬਾਰੇ ਕੋਈ ਗਿਆਨ ਨਹੀਂ ਹੈ ।
ਚੋਣ ਗਠਜੋੜ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਬਸਪਾ ਨੇ ਇਕੱਲਿਆਂ ਚੋਣ ਲੜਨ ਨੂੰ ਤਰਜੀਹ ਦਿੱਤੀ ਹੈ ਜਦਕਿ ਕਮਿਊਨਿਸਟ ਪਾਰਟੀ ਨੂੰ ਪੰਜ ਸੀਟਾਂ ਨਾ ਦੇ ਸਕਣ ਕਾਰਨ ਗਠਜੋੜ ਨਹੀਂ ਹੋ ਸਕਿਆ |
Leave a Comment