

ਪੰਜਾਬੀ ਯੂਨੀਵਰਸਿਟੀ ਅਧੀਨ ਸੰਗਰੂਰ ਜ਼ੋਨ ਦਾ ਤਿੰਨ ਰੋਜ਼ਾ ਖੇਤਰੀ ਯੁਵਕ ਮੇਲਾ ਇਥੇ ਸਰਕਾਰੀ ਰਣਬੀਰ ਕਾਲਜ ਵਿਚ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ ਸੀ| ਪ੍ਰਿੰਸੀਪਲ ਡਾ. ਸੰਗੀਤਾ ਹਾਂਡਾ ਅਤੇ ਯੂਥ ਕੋਆਰਡੀਨੇਟਰ ਡਾ. ਸੁਰਿੰਦਰ ਕੌਰ ਧਾਲੀਵਾਲ ਦੀ ਅਗਵਾਈ ਹੇਠ ਸ਼ਰੂ ਹੋਏ ਖੇਤਰੀ ਯੁਵਕ ਮੇਲੇ ਦਾ ਉਦਘਾਟਨ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਸ਼ਮਾ ਰੋਸ਼ਨ ਕਰਕੇ ਕੀਤਾ ਗਿਆ, ਜਦੋਂ ਕਿ ਡਾ. ਗੁਰਸੇਵਕ ਸਿੰਘ ਲੰਬੀ ਇੰਚਾਰਜ ਯੁਵਕ ਭਲਾਈ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਸਨ।
ਖੇਤਰੀ ਯੁਵਕ ਮੇਲੇ ਵਿਚ ਸੰਗਰੂਰ ਜ਼ੋਨ ਦੇ 59 ਕਾਲਜਾਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਸਰਕਾਰੀ ਰਣਬੀਰ ਕਾਲਜ ਵਿਚ ਸਜਾਈਆਂ ਚਾਰ ਵੱਖੋ-ਵੱਖ ਸਟੇਜਾਂ ਉਪਰ ਮੁਕਾਬਲੇ ਚੱਲ ਰਹੇ ਸਨ। ਵੱਖ-ਵੱਖ ਕਾਲਜਾਂ ਦੀਆਂ ਪੰਜਾਬੀ ਪਹਿਰਾਵੇ ਵਿਚ ਫਬੀਆਂ ਪੰਜਾਬਣ ਮੁਟਿਆਰਾਂ ਦੇ ਗਿੱਧੇ ਦੀ ਧਮਕ ਪੰਜਾਬ ਦੇ ਅਮੀਰ ਸਭਿਆਚਾਰ ਵਿਰਸੇ ਦੀਆਂ ਯਾਦਾਂ ਨੂੰ ਚਾਰ ਚੰਨ੍ਹ ਲਗਾ ਰਹੀ ਸੀ।
ਗਿੱਧੇ ਦੇ ਮੁਕਾਬਲੇ ਵਿਚ ਸਰਕਾਰੀ ਰਣਬੀਰ ਕਾਲਜ ਸੰਗਰੂਰ ਨੇ ਪਹਿਲਾ, ਤਾਰਾ ਵਿਵੇਕ ਕਾਲਜ ਗੱਜਣਮਾਜਰਾ ਮਲੇਰਕੋਟਲਾ ਨੇ ਦੂਜਾ, ਅਕਾਲ ਡਿਗਰੀ ਕਾਲਜ ਫਾਰ ਵਿਮੈਨ ਸੰਗਰੂਰ ਨੇ ਤੀਜਾ ਅਤੇ ਸ਼ਾਂਤੀ ਤਾਰਾ ਕਾਲਜ ਅਕਬਰਪੁਰ ਅਹਿਮਦਗੜ੍ਹ ਨੇ ਚੌਥਾ ਸਥਾਨ ਪ੍ਰਾਪਤ ਕੀਤਾ।
ਕਲਾਸੀਕਲ ਵੋਕਲ ਮੁਕਾਬਲੇ ਵਿਚ ਸਰਕਾਰੀ ਕਾਲਜ ਮਲੇਰਕੋਟਲਾ ਨੇ ਪਹਿਲਾ, ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਨੇ ਦੂਜਾ, ਸਰਕਾਰੀ ਰਿਪੁਦਮਨ ਕਾਲਜ ਨਾਭਾ ਨੇ ਤੀਜਾ,ਕਲੇਅ ਮਾਡਲਿੰਗ ਵਿਚ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਨੇ ਪਹਿਲਾ, ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਨੇ ਦੂਜਾ, ਵਿਕਟੋਰੀਆ ਗਰਲਜ਼ ਕਾਲਜ ਅਹਿਮਦਗੜ੍ਹ ਨੇ ਤੀਜਾ ਅਤੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਨੇ ਚੌਥਾ ਸਥਾਨ ਪ੍ਰਾਪਤ ਕੀਤਾ।
Leave a Comment