ਪੰਜਾਬ ਵਿਚ ਕੋਈ ਸੀਟ ਨਹੀਂ ਮਿਲੇਗੀ “ਆਪ” ਪਾਰਟੀ ਨੂੰ : ਉੱਪ ਮੁੱਖ ਮੰਤਰੀ ਸੁਖਬੀਰ ਬਾਦਲ
ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਇੱਥੇ ਆਪਣੀ ਫੇਰੀ ਦੌਰਾਨ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਿਆ। ਬਾਬਾ ਫ਼ਰੀਦ ਅਦਾਰੇ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖਾਲਸਾ ਅਤੇ ਸੇਵਾਦਾਰ ਮਹੀਪਇੰਦਰ ਸਿੰਘ ਸੇਖੋਂ ਨੂੰ ਉਨ੍ਹਾਂ ਸਿਰੋਪਾ ਵੀ ਭੇਟ ਕੀਤਾ ਗਏ। ਇਸ ਮਗਰੋਂ ਯੂਥ ਵੈੱਲਫੇਅਰ ਬੋਰਡ ਦੇ ਚੇਅਰਮੈਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਘਰ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ “ਆਮ ਆਦਮੀ ਪਾਰਟੀ” ਪੰਜਾਬ ਵਿੱਚ ਕੋਈ ਵੀ ਸੀਟ ਹਾਸਲ ਨਹੀਂ ਕਰ ਸਕਦੀ । ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਆਪਣੇ 117 ਉਮੀਦਵਾਰਾਂ ਨੂੰ ਖਾਤੇ ਅੰਦਰ ਸੀਟਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਪਾਰਟੀ ਕੁਝ ਉਮੀਦਵਾਰਾਂ ਨੂੰ ਰੱਦ ਕਰ ਸਕਦੀ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮੁਕਾਬਲਾ ਕਾਂਗਰਸ ਨਾਲ ਹੈ।
ਬਾਦਲ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਲੋਕਾਂ ਦੇ ਪਸੰਦ ਨਹੀਂ ਆਇਆ, ਇਸੇ ਕਰਕੇ ਹੁਣ ਉਹ ਪਾਰਟੀ ਬਣਾਉਣ ਤੋਂ ਪਿੱਛੇ ਹਟ ਗਏ ਹਨ। ਨਵਜੋਤ ਸਿੱਧੂ ਨੇ ਹੁਣ ਤੱਕ ਪੱਕੀਆਂ ਪਕਾਈਆਂ ਖਾਧੀਆਂ ਹਨ। ਉਨ੍ਹਾਂ ਕਿਹਾ ਕਿ ਆਰਐਸਐਸ ਨੇਤਾ ਗਨੇਜਾ ਦੀ ਮੌਤ ਮਾੜੀ ਹੈ। ਸੁਖਬੀਰ ਸਿੰਘ ਬਾਦਲ ਨੇ ਸੰਕੇਤ ਦਿੱਤਾ ਹੈ ਕਿ ਕੁਝ ਉਮੀਦਵਾਰਾਂ ਦੇ ਹਲਕੇ ਬਦਲੇ ਜਾ ਰਹੇ ਹਨ। ਇਸ ਤਹਿਤ ਫ਼ਰੀਦਕੋਟ ਤੋਂ ਅਕਾਲੀ ਵਿਧਾਇਕ ਤੇ ਸ਼ਰਾਬ ਦੇ ਵੱਡੇ ਕਾਰੋਬਾਰੀ ਦੀਪ ਮਲਹੋਤਰਾ ਦੇ ਇਸ ਵਾਰ ਇੱਥੋਂ ਚੋਣ ਲੜਣ ਦੇ ਆਸਾਰ ਮੱਧਮ ਨਜ਼ਰ ਆ ਰਹੇ ਹਨ।
ਜਲਾਲਾਬਾਦ : ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਬਹੁਮੰਤਮੀ ਖੇਡ ਸਟੇਡੀਅਮ ਵਿੱਚ ਪੰਜਾਬ ਸਰਕਾਰ ਵੱਲੋਂ ਨੌਜਵਾਨ ਕਲੱਬਾਂ ਅਤੇ ਪੰਚਾਇਤਾਂ ਨੂੰ ਖੇਡ ਕਿੱਟਾਂ ਅਤੇ ਜਿੰਮ ਦਾ ਸਾਮਾਨ ਵੰਡਣ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ‘ਆਪ’ ਦਾ ਨਿਸ਼ਾਨਾ ਪੰਜਾਬ ਦੀ ਤਰੱਕੀ ਨਹੀਂ, ਸਗੋਂ ਸੱਤਾ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ 5 ਸਾਲ ਪੰਜਾਬ ਵਿੱਚ ਰਾਜ ਕਰ ਚੁੱਕੇ ਕੈਪਟਨ ਅਮਰਿੰਦਰ ਸਿੰਘ ਖ਼ੁਦ ਕਦੇ ਵੀ ਇਸ ਤਰ੍ਹਾਂ ਦੂਰ ਦਰਾਜ ਦੇ ਖੇਤਰਾਂ ਵਿੱਚ ਪਹੁੰਚ ਕੇ ਲੋਕਾਂ ਦੇ ਮਸਲਿਆਂ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕਰ ਸਕਦੀ, ਤੇ ਹੁਣ ਤਿੰਨ ਮਹੀਨਿਆਂ ਵਿੱਚ ਸਮੁੱਚੇ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਨ ਦੇ ਝੂਠੇ ਵਾਅਦੇ ਕਰ ਰਹੇ ਹਨ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 25000 ਕਲੱਬਾਂ ਨੂੰ ਖੇਡ ਕੀਟਸ ਵੰਡਿਆ ਜਾਣਗੀਆਂ। 7 ਨਵੇਂ ਹਾਕੀ ਸਟੇਡੀਅਮ ਬਣਾਏ ਗਏ ਹਨ ਤੇ 21 ਨਵੇਂ ਮਲਟੀਪਰਪਜ਼ ਸਟੇਡੀਅਮ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ ਦੋ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਹਨ। ਉਨ੍ਹਾਂ ਨੇ ਜਲਾਲਾਬਾਦ ਵਿੱਚ ਅਗਾਮੀ ਵਿਸਵ ਕੱਪ ਦਾ ਫਾਈਨਲ ਮੈਚ ਅਤੇ ਸਮਾਪਤੀ ਸਮਾਗਮ ਕਰਵਾਉਣ ਦੇ ਨਾਲ ਸੁਹੇਲੇਵਾਲਾ ਮਾਈਨਰ ਨਹਿਰ ਦਾ ਨਿਰਮਾਣ ਕਰਵਾਉਣ ਦਾ ਐਲਾਨ ਵੀ ਕੀਤਾ। ਇਸ ਮੌਕੇ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ, ਪ੍ਰਮੁੱਖ ਸਕੱਤਰ ਖੇਡਾਂ ਵੀ.ਪੀ. ਸਿੰਘ ਤੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਆਦਿ ਹਾਜ਼ਰ ਸਨ।
Leave a Comment