ਪੰਜਾਬ ਵਿਧਾਨ ਸਭਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਕਿਹਾ ਹੈ ਕਿ ਕਿਸੇ ਬੱਚੇ ਦੇ ਸਰਬਪੱਖੀ ਵਿਕਾਸ ਲਈ ਮੁੱਢਲੀ ਸਿੱਖਿਆ ਬਹੁਤ ਹੀ ਮਹੱਤਵਪੂਰਨ ਹੈ ਜਿਸਦੇ ਸਿਰ ’ਤੇ ਬੱਚੇ ਦੀ ਮਜ਼ਬੂਤ ਨੀਂਹ ਬਣਦੀ ਹੈ।
ਅੱਜ ਪਿੰਡ ਧਮੋਟ, ਮਕਸੂਦੜਾਂ ਅਤੇ ਘੁਡਾਣੀ ਕਲਾਂ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥਣਾਂ ਨੂੰ ਸਰਕਾਰ ਦੀ ਮਾਈ ਭਾਗੋ ਵਿੱਦਿਆ ਯੋਜਨਾ ਤਹਿਤ 76 ਸਾਈਕਲਾਂ ਦੀ ਵੰਡ ਕਰਨ ਲਈ ਰੱਖੇ ਗਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਡਾ. ਅਟਵਾਲ ਨੇ ਕਿਹਾ ਕਿ ਦੇਸ਼ ਵਿੱਚ ਮੁੱਢਲੀ ਸਿੱਖਿਆ ਵਿੱਚ ਸੁਧਾਰ ਲਿਆਉਣਾ ਸਮੇਂ ਦੀ ਵੱਡੀ ਲੋੜ ਹੈ, ਇਸ ਵਿਸ਼ੇ ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿੱਚ ਵੱਡੇ ਯਤਨ ਕੀਤੇ ਜਾ ਰਹੇ ਹਨ। ਡਾ. ਅਟਵਾਲ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਮਸਲਾ ਉਠਾਇਆ ਹੈ ਜਿਸ ’ਤੇ ਉਨ੍ਹਾਂ ਹਾਂ-ਪੱਖੀ ਹੁੰਗਾਰਾ ਦਿੱਤਾ ਹੈ।
ਅਮੀਰ ਅਤੇ ਗਰੀਬ ਹਰੇਕ ਬੱਚੇ ਨੂੰ ਇੱਕੋ ਜਿਹੀ ਸਿੱਖਿਆ ਪ੍ਰਾਪਤ ਕਰਨ ਦੇ ਸਾਮਾਨ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸੁਨਹਿਰੀ ਭਵਿੱਖ ਦਾ ਰਾਹ ਦਿਖਾਉਣ ਯੋਗ ਕਿੱਤਾ ਅਪਨਾਉਣ ਤਾਂ ਜੋ ਵਿਦਿਆਰਥੀ ਆਪਣੇ ਟੀਚੇ ਪ੍ਰਾਪਤ ਕਰ ਸਕਣ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਬਹੁਤ ਉਪਰਾਲੇ ਕੀਤੇ ਹਨ। ਮਾਈ ਭਾਗੋ ਵਿੱਦਿਆ ਯੋਜਨਾ ਅਧੀਨ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲਾਂ ਦੀ ਵੰਡ ਕੀਤੀ, ਵਿਦਿਆਰਥੀਆਂ ਨੂੰ ਕਿੱਤਾਮੁੱਖੀ ਸਿੱਖਿਆ ਮੁਹੱਈਆ ਕਰਾਉਣ ਦੇ ਨਾਲ ਸਬੰਧਤ ਕੋਰਸ ਕਰਵਾਏ ਜਾ ਰਹੇ ਹਨ। ਇਸ ਮੌਕੇ ਚੇਅਰਮੈਨ ਵਰਿੰਦਰਪ੍ਰੀਤ ਸਿੰਘ ਗਿੱਲ, ਸਮਿਤੀ ਮੈਂਬਰ ਜਰਨੈਲ ਸਿੰਘ ਸਿਰਥਲਾ, ਸਰਪੰਚ ਬੀਰ ਬਲਰਾਜ ਸਿੰਘ, ਮਹੰਤ ਗਿਆਨ ਦਾਸ, ਦਿਲਬਾਗ ਸਿੰਘ ਗਿੱਲ, ਸਾਬਕਾ ਸਰਪੰਚ ਦਵਿੰਦਰ ਸਿੰਘ ਅਤੇ ਕਈ ਹੋਰ ਮੈਂਬਰ ਹਾਜ਼ਰ ਸਨ।
Leave a Comment