ਸੱਭ ਤੋਂ ਪਹਿਲਾਂ ਤੁਹਾਨੂੰ ਸਾਰਿਆਂ ਨੂੰ ਸੱਤਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਦੀਆਂ ਸਾਰੇ ਸਿੱਖਾਂ ਨੂੰ ਜਿੱਥੇ ਵੀ ਕੋਈ ਸਿੱਖ ਬੈਠਾ ਹੈ ਉਹਨਾਂ ਨੂੰ ਲੱਖ – ਲੱਖ ਵਧਾਈ ਹੋਵੇ।
ਸੱਤਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ਼੍ਰੀ ਹਰਮੰਦਰ ਸਾਹਿਬ ਵਿਖੇ ਮਨਾਇਆ ਗਿਆ।
ਬੜੀ ਸ਼ਰਧਾ ਤੇ ਸਤਿਕਾਰ ਸ਼੍ਰੀ ਗੁਰੂ ਹਰਰਾਇ ਸਾਹਿਬ ਜੀ ਦਾ ਜਨਮ 16 ਜਨਵਰੀ 1630 ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ ਸੀ।ਦੂਰੋਂ ਨੇੜਿਯੋੰ ਸੰਗਤਾਂ ਸੱਚਖੰਡ ਸ਼੍ਰੀ ਹਰਮੰਦਰ ਸਾਹਿਬ ਵਿਖੇ ਨਦਮਸਤਕ ਹੋਇਆਂ ਜਿੱਥੇ ਸੰਗਤਾਂ ਨੇ ਸੱਚਖੰਡ ਸ਼੍ਰੀ ਹਰਮੰਦਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਨਾਮ ਬਾਣੀ ਦਾ ਕੀਰਤਨ ਸਰਵਣ ਕੀਤਾ।
ਇਸ ਦੇ ਨਾਲ ਹੀ ਉਹਨਾਂ ਵੱਲੋਂ ਸਰਬਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ। ਅੱਜ ਦੇ ਦਿਨ ਬਹੁਤ ਹੀ ਖੁਸ਼ੀ ਹੈ ਕਿ ਸੰਗਤਾਂ ਬਹੁਤ ਹੀ ਸ਼ਰਧਾ ਤੇ ਧੂਮ – ਧਾਮ ਦੇ ਨਾਲ ਸ਼੍ਰੀ ਗੁਰੂ ਸਾਹਿਬ ਦਾ ਜਿਹੜਾ ਪ੍ਰਕਾਸ਼ ਦਿਹਾੜਾ ਮਨ ਰਹੀਆਂ ਨੇ।
ਇਹ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਨੇ ਪ੍ਰਕਾਸ਼ ਦਿਹਾੜਾ ਮਨਾਉਣ ਵਾਸਤੇ ਬਹੁਤ ਵੱਡੇ ਪ੍ਰਬੰਧ ਹਰ ਸਾਲ ਕੀਤੇ ਜਾਂਦੇ ਹਨ। ਸੰਗਤਾਂ ਦੇ ਠਹਿਰਨ ਵਾਸਤੇ ਵੀ ਪ੍ਰਬੰਧ ਕੀਤੇ ਜਾਂਦੇ ਹਨ। ਲੰਗਰਾਂ ਦੇ ਅਤੇ ਗਰਮ ਪਾਣੀ ਦੇ ਵੀ ਪ੍ਰਬੰਧ ਕੀਤੇ ਹੁੰਦੇ ਹਨ ਤਾਂ ਕਿ ਕਿਸੇ ਵੀ ਕਿਸਮ ਦੀ ਸੰਗਤਾਂ ਨੂੰ ਪ੍ਰੇਸ਼ਾਨੀ ਨਾ ਆਵੇ।
Leave a Comment